Tuesday, October 17, 2023

ਕਵਿੰਦਰ ਚਾਂਦ ਦਾ “ਮੁਆਫ਼ੀਨਾਮਾ” ਪੜ੍ਹਦਿਆਂ : ਸੁਰਜੀਤ (ਟੋਰਾਂਟੋ)

 

ਕਵਿੰਦਰ ਚਾਂਦ ਸਾਡੇ ਸਮਿਆਂ ਦਾ ਉਹ ਸੰਵੇਦਨਸ਼ੀਲ ਸ਼ਾਇਰ ਹੈ ਜਿਸਦੀ ਸ਼ਾਇਰੀ ਵਿਚ ਰੂਹ ਵਿਚ ਉੱਤਰ ਜਾਣ ਦਾ ਹੁਨਰ ਵਿਦਮਾਨ ਹੈ। ਮੈਂ ਪਹਿਲਾਂ ਵੀ ਉਸਦੀ "ਕਣ ਕਣ" ਪੜ੍ਹਕੇ ਉਸਦੀ ਸ਼ਾਇਰੀ ਤੋਂ ਬਹੁਤ ਪ੍ਰਭਾਵਿਤ ਹੋਈ ਸੀ। ਇਸੇ ਕਰਕੇ ਅੱਜ ਜਦੋਂ ਅਚਾਨਕ ਹੀ ਉਸਦਾ ਨਵਾਂ ਕਾਵਿ-ਸੰਗ੍ਰਹਿ  ਕੁਝ ਘੰਟਿਆਂ ਲਈ ਹੀ ਮੇਰੇ ਹੱਥ 'ਚ ਸੀ ਤਾਂ ਇਸਨੂੰ ਕਾਹਲੀ ਕਾਹਲੀ ਪੜ੍ਹਨ ਦਾ ਲਾਲਚ ਜਾਗ ਪਿਆ। ਪਹਿਲੀ ਹੀ ਗ਼ਜ਼ਲ ਨੇ ਮੋਹ ਲਿਆ। ਆਪਣੇ ਆਪ ਨੂੰ ਪਹਿਚਾਨਣਾ ਬਹੁਤ ਔਖਾ ਹੈ ਪਰ ਇਸ ਸੰਗ੍ਰਹਿ ਦੀ ਪਹਿਲੀ ਗ਼ਜ਼ਲ ਹੀ ਸਵੈ ਤੋਂ ਸ਼ੁਰੂ ਹੋਈ -    

ਮੇਰੇ ਅੰਦਰ ਸੀ ਉੱਠਦੇ ਵਾ ਵਰੋਲੇ

ਮੈਂ ਖ਼ੁਦ ਫਿਰ ਆਪਣੇ ਪੰਨੇ ਫਰੋਲੇ

ਬੜਾ ਕੁਝ ਨਿਕਲਿਆ ਹੈ ਮਾਣ ਮੱਤਾ