ਚੱਲ ਪਈ ਰੇਲਗੱਡੀ ਲੈ
ਮੁਸਾਫਿਰ ਅਤੇ ਭਾਵਨਾਵਾਂ
ਦੀਆਂ ਕਿੰਨੀਆਂ ਗਠੜੀਆਂ
ਦਾਦਾ ਜੀ ਦੀ ਗਠੜੀ
ਜੋ ਆਪਣੇ ਪੋਤੇ-ਪੋਤੀਆਂ ਕੋਲ ਚੱਲੇ ਹਨ
ਪੋਤੇ-ਪੋਤੀ ਦੇ ਸ਼ਹਿਰ ਨੂੰ
ਹਾਂ, ਇਸ ਨੂੰ
ਪੋਤੇ-ਪੋਤੀ ਦਾ ਸ਼ਹਿਰ ਕਹੋ
ਕਿਉਂਕਿ ਉਹ ਜੰਮੇ- ਪਲੇ ਹਨ
ਇਸ ਸ਼ਹਿਰ ਵਿੱਚ
ਚੱਲ ਪਈ ਰੇਲਗੱਡੀ ਲੈ
ਮੁਸਾਫਿਰ ਅਤੇ ਭਾਵਨਾਵਾਂ
ਦੀਆਂ ਕਿੰਨੀਆਂ ਗਠੜੀਆਂ
ਦਾਦਾ ਜੀ ਦੀ ਗਠੜੀ
ਜੋ ਆਪਣੇ ਪੋਤੇ-ਪੋਤੀਆਂ ਕੋਲ ਚੱਲੇ ਹਨ
ਪੋਤੇ-ਪੋਤੀ ਦੇ ਸ਼ਹਿਰ ਨੂੰ
ਹਾਂ, ਇਸ ਨੂੰ
ਪੋਤੇ-ਪੋਤੀ ਦਾ ਸ਼ਹਿਰ ਕਹੋ
ਕਿਉਂਕਿ ਉਹ ਜੰਮੇ- ਪਲੇ ਹਨ
ਇਸ ਸ਼ਹਿਰ ਵਿੱਚ
ਕਵਿੰਦਰ ਚਾਂਦ ਸਾਡੇ ਸਮਿਆਂ ਦਾ ਉਹ ਸੰਵੇਦਨਸ਼ੀਲ ਸ਼ਾਇਰ ਹੈ ਜਿਸਦੀ ਸ਼ਾਇਰੀ ਵਿਚ ਰੂਹ ਵਿਚ ਉੱਤਰ ਜਾਣ ਦਾ ਹੁਨਰ ਵਿਦਮਾਨ ਹੈ। ਮੈਂ ਪਹਿਲਾਂ ਵੀ ਉਸਦੀ "ਕਣ ਕਣ" ਪੜ੍ਹਕੇ ਉਸਦੀ ਸ਼ਾਇਰੀ ਤੋਂ ਬਹੁਤ ਪ੍ਰਭਾਵਿਤ ਹੋਈ ਸੀ। ਇਸੇ ਕਰਕੇ ਅੱਜ ਜਦੋਂ ਅਚਾਨਕ ਹੀ ਉਸਦਾ ਨਵਾਂ ਕਾਵਿ-ਸੰਗ੍ਰਹਿ ਕੁਝ ਘੰਟਿਆਂ ਲਈ ਹੀ ਮੇਰੇ ਹੱਥ 'ਚ ਸੀ ਤਾਂ ਇਸਨੂੰ ਕਾਹਲੀ ਕਾਹਲੀ ਪੜ੍ਹਨ ਦਾ ਲਾਲਚ ਜਾਗ ਪਿਆ। ਪਹਿਲੀ ਹੀ ਗ਼ਜ਼ਲ ਨੇ ਮੋਹ ਲਿਆ। ਆਪਣੇ ਆਪ ਨੂੰ ਪਹਿਚਾਨਣਾ ਬਹੁਤ ਔਖਾ ਹੈ ਪਰ ਇਸ ਸੰਗ੍ਰਹਿ ਦੀ ਪਹਿਲੀ ਗ਼ਜ਼ਲ ਹੀ ਸਵੈ ਤੋਂ ਸ਼ੁਰੂ ਹੋਈ -
ਮੇਰੇ ਅੰਦਰ ਸੀ ਉੱਠਦੇ ਵਾ ਵਰੋਲੇ
ਮੈਂ ਖ਼ੁਦ ਫਿਰ ਆਪਣੇ ਪੰਨੇ ਫਰੋਲੇ
ਬੜਾ ਕੁਝ ਨਿਕਲਿਆ ਹੈ ਮਾਣ ਮੱਤਾ
ਸੁਰਜੀਤ ਕੌਰ ਇਨ੍ਹੀਂ ਦਿਨੀ ਕਨੇਡਾ ਤੋਂ ਭਾਰਤ ਆਏ ਹੋਏ ਹਨ। ਸਾਹਿਤਕ ਸਮਾਗਮਾਂ ਅਤੇ ਹੋਰ ਰੁਝੇਵਿਆਂ ਵਿਚ ਉਹ ਖਾਸੇ ਮਸਰੂਫ਼ ਹਨ। ਬੀਤੇ ਦਿਨੀਂ ਉਹਨਾਂ ਨੂੰ ਜਲੰਧਰ ਉਹਨਾਂ ਦੀ ਰਿਹਾਇਸ਼
'ਤੇ ਮਿਲਣ ਗਿਆ। ਬੇਸ਼ੱਕ ਉਹ ਅੰਮ੍ਰਿਤਸਰ ਆਏ ਇੱਥੇ ਉਹਨਾਂ ਦੀ ਆਮਦ 'ਤੇ ਸਨਮਾਨ ਸਮਾਰੋਹ ਅਤੇ ਰੂਬਰੂ ਕਰਵਾਇਆ ਗਿਆ। ਪਰ ਮੇਰੇ ਕੋਲੋਂ ਜਾ ਨਹੀਂ ਸੀ ਹੋਇਆ ਉਂਝ ਵੀ ਮੇਰੇ ਮਨ ਵਿਚ ਸੁਰਜੀਤ ਹੁਰਾਂ ਨੂੰ ਬਾਅਦ ਵਿਚ ਮਿਲਣ ਦੀ ਇੱਛਾ ਸੀ ਕਿਉਂਕਿ ਉਹਨਾਂ ਕੋਲ ਸਿਰਫ ਕਾਵਿਕ ਹੀ ਨਹੀਂ ਬਲਕਿ ਵਿਸ਼ਾਲ ਰੂਹਾਨੀ ਅਤੇ ਸਮਾਜਿਕ ਜੀਵਨ ਦਾ ਅਨੁਭਵ ਹੈ। ਉਹਨਾਂ ਦੇ ਇਸ ਅਨੁਭਵ ਨੂੰ ਉਹਨਾਂ ਕੋਲ ਸਹਿਜ ਨਾਲ ਮਿਲ-ਬੈਠ ਕੇ ਹੀ ਜਾਣਿਆ ਜਾ ਸਕਦਾ ਹੈ। ਸਮਾਗਮਾਂ 'ਚ ਮਿਲਣੀਆਂ ਬਸ ਰਸਮੀ ਹੁੰਦੀਆਂ ਹਨ। ਭਾਰੀ ਟਰੈਫਿਕ ਉਲਝਣਾਂ ' ਚੋਂ ਲੰਘ ਅਸੀਂ ਜਲੰਧਰ
![]() |
| ਜਤਿੰਦਰ ਸਿੰਘ ਔਲ਼ਖ ਮੋਬਾ: 9815534653 |
ਅਲਬਰੂਨੀ ਅਤੇ ਹੋਰ ਪ੍ਰਾਚੀਨ ਯਾਤਰੀਆਂ ਦੇ ਸਫ਼ਰਨਾਮਿਆਂ ਨੂੰ ਪੜ੍ਹਿਆ ਅਤੇ ਮਾਣਿਆ। ਮੱਧਕਾਲ ਦੇ ਮਹਾਨ ਯਾਤਰੀ ਇਬਨ ਬਤੂਤਾ ਦੀ ਯਾਤਰਾ ਪੱਤਰੀ ਦਾ ਪੰਜਾਬੀ ’ਚ ਅਨੁਵਾਦ ਕੀਤਾ, ਜੋ ਬਹੁਤ ਸਾਰੀਆਂ ਇਤਿਹਾਸਿਕ ਗਵਾਹੀਆਂ ਸਮੋਈ ਬੈਠੀ ਹੈ। ਅਰਬ ਦੀ ਲੋਕ ਕਥਾ ਸਿੰਧਬਾਦ ਜਹਾਜੀ ਦੀਆਂ ਸਮੁੰਦਰੀ ਯਾਤਰਾਵਾਂ ਦਾ ਪੰਜਾਬੀ ਅਨੁਵਾਦ ਵੀ ਕਰ ਚੁੱਕਾ ਹਾਂ ਪਰ ਇਹ ਕਿਤਾਬਾਂ ਅਜੇ ਅਣਛਪੀਆਂ ਪਈਆਂ ਹਨ। ਮੇਰਾ ਅੰਗਰੇਜ਼ੀ ’ਚ ਛਪਿਆ ਨਾਵਲ ‘ਫਾਲ ਕਾਂਟ ਸੀਜ਼ ਦੀ ਸਪਰਿੰਗਜ਼’ ਵੀ ਰੂਹਾਨੀ ਤਲਾਸ਼ ’ਚ ਭਟਕ ਰਹੇ ਇਕ ਯਾਤਰੀ ਦੁਆਰਾ ਹਿਮਾਲਿਆ ਦੀ ਕੀਤੀ ਗਈ ਪ੍ਰਾਚੀਨ ਇਤਿਹਾਸਿਕ ਯਾਤਰਾ ਹੈ।
ਕਰਤਾਰਪੁਰ ਸਹਿਬ ਲਾਂਘਾ ਪ੍ਰਜੈਕਟ ਬਣਨ ਤੋਂ ਚਾਰ-ਪੰਜ ਸਾਲ ਪਹਿਲਾਂ ਦੀ ਗੱਲ ਹੈ। ਮੇਰੀ ਮੱਸਿਆ ਦੀ ਛੁੱਟੀ ਸੀ ਇਸ ਲਈ ਘਰੋਂ ਗੱਡੀ ਲੈ ਨਿਕਲ ਤੁਰਿਆ। ਕੁਝ ਦੂਰ ਜਾ ਕੇ ਗੱਡੀ ਰੋਕ ਲਈ ਅਤੇ ਆਪਣੀ ਬੇਮਕਸਦ ਭਟਕਣਾ ਨੂੰ ਕੋਈ ਮਕਸਦ ਦੇਣ ਦੀ ਕੋਸ਼ਿਸ਼ ਕਰਨ ਲੱਗਾ ਯਾਨੀ ਕਿ ਇਹ ਸੋਚਣ ਲੱਗਾ ਕਿ ਅੱਜ ਜਾਣਾ ਕਿੱਧਰ ਹੈ?
ਮਨ ਨੇ ਆਵਾਜ਼ ਦਿੱਤੀ ਕਿ ਅੱਜ ਗੁਰੂ ਬਾਬੇ ਦੀਆਂ ਵਰੋਸਾਈਆਂ ਗਲ਼ੀਆਂ ’ਚ ਸਿਜਦਾ ਹੀ ਕਰ ਆਈਏ।ਗੱਡੀ ਅਜਨਾਲ਼ਾ ਤੋਂ ਰਮਦਾਸ ਅਤੇ ਡੇਰਾ ਬਾਬਾ ਨਾਨਕ ਵੱਲ ਮੋੜ ਲਈ; ਤਕਰੀਬਨ ਦੋ ਕੁ ਘੰਟਿਆਂ ਬਾਅਦ ਹਿੰਦ-ਪਾਕਿ ਸਰਹੱਦ ’ਤੇ ਫੌਜ ਵੱਲੋਂ ਬਣਾਏ ਗਏ ਥੜ੍ਹੇ ’ਤੇ ਖੜਾ ਸਾਂ। ਫੌਜੀਆਂ ਦੀ ਦੂਰਬੀਨ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਗੁਰਦੁਆਰਾ ਸਾਹਿਬ ਦੇ ਹਾਲ ’ਚ ਤੁਰੇ-ਫਿਰਦੇ ਤਿੰਨ ਕੁ ਵਿਅਕਤੀ ਨਜ਼ਰ ਆਏ। ਫੌਜੀਆਂ ਦੀ ਦੂਰਬੀਨ ਬਹੁਤ ਕਮਾਲ ਦੀ ਹੈ। ਇਹ ਬਿਲਕੁਲ ਜ਼ੀਰੋ ਲਾਈਨ ‘ਤੇ ਹੈ, ਕੁਝ ਮੀਟਰ ਦੂਰ ਪਾਕਿਸਤਾਨੀ ਕਿਸਾਨਾਂ ਨੇ ਟਰੈਕਟਰਾਂ ਨਾਲ ਹਲ ਜੋੜ ਰੱਖੇ ਹਨ ਅਤੇ ਉਸਤੋਂ ਪਿੱਛੇ ਝਾੜੀਆਂ ਦੇ ਵਿੱਚ ਚੰਦ-ਸਿਤਾਰੇ ਵਾਲਾ ਝੰਡਾ ਅਤੇ ਪਾਕਿਸਤਾਨੀ ਫੌਜ ਦੀ ਪਿਕਟ ਨਜ਼ਰ ਆ ਰਹੀ ਹੈ।
ਪੂਰੇ ਰਾਵੀ ਦੇ ਕੰਢੇ ਵਿਸ਼ਾਲ ਬੇਲਾ ਅਤੇ ਪਿੱਛੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਦੁਧੀਆ ਅਕਸ ਦਿਖਾਈ ਦੇ ਰਿਹਾ ਹੈ। ਇੱਥੇ ਆਏ ਯਾਤਰੀਆਂ ਦਾ ਮੰਜ਼ਿਰ ਮੈਂ ਵੇਖ ਰਿਹਾ ਹਾਂ ਕੋਈ ਬਸ ਮੰਜ਼ਿਰ ਵੇਖਣ ਹੀ ਆਇਆ ਹੈ ਅਤੇ ਕੋਈ ਪਾਰ ਜਾ ਕੇ ਦਰਸ਼ਨਾਂ ਦੀ ਤਾਂਘ ਲਈ ਅੱਥਰੂ ਕੇਰ ਰਿਹਾ ਸੀ। ਉਦੋਂ ਪਤਾ ਨਹੀਂ ਸੀ ਕਿ ਇਹੋ ਅੱਥਰੂ ਅਤੇ ਭਾਵੁਕ ਤਾਂਘਾਂ ਖੁੱਲ੍ਹੇ ਦਰਸ਼ਨ-ਦੀਦਾਰਿਆਂ ਲਈ ਅਧਾਰ ਬਣਨਗੀਆਂ।
ਮੈਂ ਉਸ ਥੜ੍ਹੇ ’ਤੇ ਖਲੋਅ ਉਹ ਭਾਵੁਕ ਮੰਜ਼ਿਰ ਵੇਖ ਰਿਹਾ ਸਾਂ। ਪਾਰਲੇ ਪਾਰੋਂ ਗੁਰੂ ਬਾਬੇ ਦੀ ਪਾਵਨ ਦਰਗਾਹੋਂ ਰਾਵੀ ਦੇ ਠੰਡੇ ਜਲ ਦੀ ਛੋਹ ਲਈ ਸਰਕੰਡਿਆਂ ਨੂੰ ਹਿਲਾਉਂਦਾ ਹਵਾ ਦਾ ਬੁੱਲ੍ਹਾ ਆਇਆ ਮੈਨੂੰ ਜਿਵੇਂ ਸੁੱਧ-ਬੁੱਧ ਭੁੱਲ ਗਈ। ਮੈਂ ਅਚਾਨਕ ਜਿਵੇਂ ਬੀਤੇ ਸਮੇਂ ’ਚ ਪ੍ਰਵੇਸ਼ ਕਰ ਗਿਆ ਸਾਂ।
ਲੋਕ ਆਪੋ-ਆਪਣੇ ਵਿਚਾਰ ਪੇਸ਼ ਕਰ ਰਹੇ ਸਨ ਮੈਂ ਆਪਣੇ ਮਨ ਦੀ ਬਣੀ ਅਤਿ ਵੈਰਾਗਮਈ ਅਵਸਥਾ ਨੂੰ ਮਾਨਣ ਲਈ ਥੋੜ੍ਹਾ ਪਰ੍ਹਾਂ ਹੋ ਇਕ ਬੈਂਚ ’ਤੇ ਬੈਠ ਗਿਆ।
ਬੰਦਾ, ਕਿੱਡਾ ਕੌਡੀ ਭਾਅ
ਮੁੜ੍ਹਕੇ ਨਾਲ ਗਲ ਪਈ ਕਮੀਜ਼ ਗਰੁਚ ਹੋ ਜਾਂਦੀ ਸੀ , ਕੲੀ ਵਾਰ ਤਾਂ ਕਮੀਜ਼ ਸਰੀਰ ਨਾਲ ਚਿਪਕ ਹੀ ਜਾਂਦੀ ।ਡੇਰੇ ਤੇ ਰਿਹਾਇਸ਼ ਹੋਣ ਕਾਰਨ ਉਹ ਆਪਣੇ ਆਪ ਨੂੰ ਹੌਲਾ ਹੌਲਾ ਮਹਿਸੂਸ ਕਰਨ ਲੱਗ ਪਈ ਸੀ।
ਸੱਤੇ ਨੇ ਪਹਿਲਾਂ ਚਰੀ ਦੀਆਂ ਦੋ ਪੰਡਾਂ ਵੱਢਕੇ , ਰੇੜ੍ਹੀ ਤੇ ਲੱਦੀਆਂ ਤੇ ਫਿਰ ਟੋਕੇ 'ਤੇ ਲਿਆ ਸੁੱਟੀਆਂ। ਉਨ੍ਹ ਇੰਜਣ ਚਾਲੂ ਕੀਤਾ ਤੇ ਚਰੀ ਕੁਤਰ ਦਿੱਤੀ।ਉਨ੍ਹ ਚਾਰ ਮੱਝਾਂ,ਇਕ ਗਾਂ,ਬਲਦ ਅਤੇ ਪੰਜ ਚਾਰ ਕੱਟੜੀਆਂ ਵੱਛੜੀਆਂ ਨੂੰ ਪੱਠੇ ਪਾਏ ਤੇ ਮੱਝਾਂ ਚੋਣ ਲੱਗ ਪਿਆ।ਅੱਜ ਉਸ ਦਾ ਹੱਥ ਕੁਝ ਛੋਹਲਾ ਵਗ ਰਿਹਾ ਸੀ। ਪਰ ਫਿਰ ਵੀ ਇਹ ਕੰਮ ਕਰਦਿਆ ਖਾਓ-ਪੀਆ ਹੋ ਗਿਆ ਸੀ। ਨੰਬਰਦਾਰ ਦਾ ਵੀ ਪੈੱਗ ਲਾਉਣ ਦਾ ਸਮਾਂ ਹੋ ਗਿਆ ,ਇਸ ਲਈ ਆਨੀ ਬਹਾਨੀ ਸੱਤਾ ਨੰਬਰਦਾਰ
-ਅਵਤਾਰ ਸਿੰਘ ਭੰਵਰਾ
ਚੰਡੀਗੜ੍ਹ: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਗੁਆਂਢੀ ਸ਼ਹਿਰ ਮੁਹਾਲੀ ਵਿੱਚ ਇਕ ਸਾਹਿਤਕਾਰਾਂ ਦਾ ਮੇਲਾ ਲੱਗਦਾ ਵੇਖਿਆ। ਫੱਗਣ ਦੀ ਸੰਗਰਾਂਦ ਤੋਂ ਇਕ ਦਿਨ ਬਾਅਦ ਮੁਹਾਲੀ ਦੇ ਸੈਕਟਰ 69 ਦੀ ਖੁਲ਼ੀ ਪਾਰਕ ਵਿੱਚ ਰੰਗ ਬਿਰੰਗੀਆਂ ਪੁਸ਼ਾਕਾਂ ਵਿੱਚ ਸਾਹਿਤਕਾਰ ਅਤੇ ਸਾਹਿਤ ਰਸੀਏ ਖਿੜੀ ਹੋਈ ਧੁੱਪ 'ਚ ਚੌਗਿਰਦੇ ਵਿੱਚ ਫੈਲੀ ਹਰੀ ਬਨਸਪਤੀ ਦਾ ਆਨੰਦ ਮਾਣ ਰਹੇ ਸਨ। ਮੱਠੀ ਮੱਠੀ ਚੱਲਦੀ ਠੰਢੀ ਹਵਾ ਧੁੱਪ ਨੂੰ ਕੋਸੀ ਕਰ ਰਹੀ ਸੀ। ਠੰਢੀ ਹਵਾ ਚੱਲਣ ਤੋਂ ਬਾਅਦ ਕੋਈ ਆਪਣੀ ਗਰਮ ਸ਼ਾਲ ਸੁਆਰ ਰਹੀ ਸੀ ਅਤੇ ਕੋਈ ਕੋਟ ਦੇ ਬਟਨ ਬੰਦ ਕਰਦਾ ਅਤੇ ਕੋਈ ਆਪਣੀ ਪੱਗ ਨਾਲ ਕੰਨਾਂ ਨੂੰ ਚੰਗੀ ਤਰ੍ਹਾਂ ਢਕਣ ਲੱਗ ਜਾਂਦਾ। ਇਸ ਮੇਲੇ ਵਿੱਚ 15 ਸਾਲ ਤੋਂ ਲੈ ਕੇ 85 ਸਾਲ ਦੀ ਉਮਰ ਦੇ ਸਾਹਿਤਕਾਰ ਸ਼ਾਮਿਲ ਹੋਏ। ਇਸ ਮੇਲੇ ਦਾ ਰੰਗ ਵੇਖ ਕੇ ਇੰਜ ਲੱਗਦਾ ਸੀ ਕਿ ਹਰ ਇਕ ਮੇਲੇ ਵਿੱਚ ਹੱਟੀ ਪਾਉਣ ਨੂੰ ਫਿਰਦਾ ਅਰਥਾਤ ਆਪਣੀ ਨਜ਼ਮ ਸੁਣਾਉਣ ਲਈ ਤਿਆਰ ਸੀ।